ਪੰਜਾਬ ਹਰਿਆਣਾ ਹਾਈ ਕੋਰਟ ਨੇ LPU ਸਬੰਧਤ ਪਟੀਸ਼ਨ ਕੀਤੀ ਖਾਰਜ - Corona Virus in LPU
ਚੰਡੀਗੜ੍ਹ: ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਕੋਰੋਨਾ ਵਾਇਰਸ ਦਾ ਇੱਕ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਜਿਹੜੇ ਵੀ ਵਿਦਿਆਰਥੀ ਉੱਥੇ ਰਹਿ ਰਹੇ ਸਨ, ਉਨ੍ਹਾਂ ਨੂੰ ਘਰ ਨਹੀਂ ਭੇਜਿਆ ਗਿਆ। ਇਸ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਖ਼ਲ ਕੀਤੀ ਗਈ। ਇਸ ਵਿੱਚ ਇਹ ਕਿਹਾ ਗਿਆ ਸੀ ਕਿ ਯੂਨੀਵਰਸਿਟੀ ਵਿੱਚ ਸਮਾਜਿਕ ਦੂਰੀ ਦਾ ਧਿਆਨ ਨਹੀਂ ਰੱਖਿਆ ਜਾ ਰਿਹਾ ਹੈ ਤੇ ਵਿਦਿਆਰਥੀਆਂ ਨੂੰ ਖਾਣਾ ਵੀ ਸਹੀ ਨਹੀਂ ਮਿਲ ਰਿਹਾ। ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਨੇ ਪਟੀਸ਼ਨਰ ਨੂੰ ਕਿਹਾ ਕਿ ਉਹ ਪਹਿਲਾਂ ਸਬੰਧਿਤ ਵਿਭਾਗ ਨਾਲ ਗੱਲ ਕਰਨ ਤੇ ਸੂਬਾ ਸਰਕਾਰ ਨੂੰ ਕਿਹਾ ਕਿ ਸਬੰਧਤ ਡੀਸੀ ਇਸ ਮੁੱਦੇ ਉੱਤੇ ਕੋਆਰਡੀਨੇਟ ਕਰਨ ਜਿਸ ਤੋਂ ਬਾਅਦ ਹਾਈ ਕੋਰਟ ਨੇ ਇਸ ਮਾਮਲੇ ਨੂੰ ਖਾਰਜ ਕਰ ਦਿੱਤਾ ਹੈ।