'ਪੰਜਾਬ ਅਤੇ ਯੂਟੀ ਮੁਲਾਜ਼ਮ' ਕਮੇਟੀ ਦੇ ਪੈਨਸ਼ਨਰ ਹੋਲਡਰਾਂ ਦੀ ਭੁੱਖ ਹੜਤਾਲ ਦੂਸਰੇ ਦਿਨ ਵੀ ਜਾਰੀ - Committee pensioners' hunger strike
ਮਾਨਸਾ: ਪੰਜਾਬ ਸਰਕਾਰ ਦੇ ਚੱਲ ਰਹੇ ਵਿਧਾਨ ਸਭਾ ਦੇ ਇਜਲਾਸ ਦੇ ਵਿਰੋਧ ਵਿੱਚ 'ਪੰਜਾਬ ਅਤੇ ਯੂਟੀ ਮੁਲਾਜ਼ਮ' ਕਮੇਟੀ ਦੇ ਪੈਨਸ਼ਨਰ ਹੋਲਡਰਾਂ ਦੀ ਭੁੱਖ ਹੜਤਾਲ ਦੂਸਰੇ ਦਿਨ ਵੀ ਜਾਰੀ ਰਹੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸਾਰੇ ਮੁਲਾਜਮਾਂ ਨੂੰ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਕਰ ਦਿੱਤਾ ਹੈ। ਉਹਨਾਂ ਕਿਹਾ ਕੈਪਟਨ ਅਮਰਿੰਦਰ ਨੇ ਚੋਣਾਂ ਤੋਂ ਪਹਿਲਾਂ ਕਈ ਵਾਅਦੇ ਕੀਤੇ ਸਨ ਜੋ ਹਾਲੇ ਤੱਕ ਪੂਰੇ ਨਹੀਂ ਕੀਤੇ। ਕੈਪਟਨ ਅਮਰਿੰਦਰ ਨੇ ਮੁਲਜ਼ਮਾਂ ਨਾਲ ਵੀ ਵਾਅਦਾ ਕੀਤਾ ਸੀ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦੇ ਨਾਲ ਨਾਲ ਡੀਏ ਦੀਆਂ ਕਿਸ਼ਤਾਂ ਜਾਰੀ ਕਰਾਂਗੇ, ਪਰ ਕੈਪਟਨ ਸਰਕਾਰ ਨੂੰ 4 ਸਾਲ ਹੋਣ ਦੇ ਬਾਵਜੂਦ ਕੋਈ ਵਾਅਦਾ ਪੂਰਾ ਨਹੀਂ ਕੀਤਾ।