'ਪੰਜਾਬ ਸਰਕਾਰ ਮੁਲਾਜ਼ਮਾਂ ਲਈ ਅਪਣਾ ਰਹੀ ਧੋਖਾਧੜੀ ਦੀ ਨੀਤੀ' - ਹੁਸ਼ਿਆਰਪੁਰ
ਹੁਸ਼ਿਆਰਪੁਰ: ਪੰਜਾਬ ਤੇ ਯੂਟੀ ਮੁਲਾਜ਼ਮ ਪੈਨਸ਼ਨਰ ਫਰੰਟ ਵਲੋਂ ਗੜ੍ਹਸ਼ੰਕਰ ਵਿਖੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਅਰਥੀ ਵੀ ਫੂਕੀ ਅਤੇ ਨਾਲ ਹੀ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਲਗਾਤਾਰ ਧੋਖਾਧੜੀ ਵਾਲੀ ਨੀਤੀ ’ਤੇ ਚਲ ਰਹੀ ਹੈ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਤੇ ਬਿਲਕੁੱਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਆਉਣ ਵਾਲੇ ਸਮੇਂ ਚ ਉਹ ਆਪਣਾ ਸੰਘਰਸ਼ ਹੋਰ ਵੀ ਜਿਆਦਾ ਤੇਜ਼ ਕਰਨਗੇ।