ਮੰਗਾਂ ਸਬੰਧੀ ਪੰਜਾਬ ਤੇ ਯੂਟੀ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਭੁੱਖ ਹੜਤਾਲ - fatehgarh update
ਫ਼ਤਿਹਗੜ੍ਹ ਸਾਹਿਬ: ਡੀਸੀ ਦਫ਼ਤਰ ਮੂਹਰੇ ਪੰਜਾਬ ਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਕੀਤੀ ਗਈ। ਇਸ ਮੌਕੇ ਆਗੂਆਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਿਆ ਕਰ ਰਹੀ ਹੈ। ਮੰਗਾਂ ਬਾਰੇ ਦੱਸਦੇ ਹੋਏ ਕਿਹਾ ਕਿ ਨਿੱਜੀ ਭਰਤੀ ਨੂੰ ਰੋਕ ਕੇ ਰੈਗੂਲਰ ਭਰਤੀ ਕੀਤੀ ਜਾਵੇ, ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਜਾਰੀ ਕੀਤੀ ਜਾਵੇ, ਕੇਂਦਰੀ ਤਨਖਾਹ ਸਕੇਲ ਨਾ ਦੇਣ ਵਾਲਾ ਪੱਤਰ ਰੱਦ ਕੀਤਾ ਜਾਵੇ, ਮੁਲਾਜ਼ਮਾਂ ਦਾ 158 ਮਹੀਨੇ ਦਾ ਬਕਾਇਆ ਦਿੱਤਾ ਜਾਵੇ ਆਦਿ ਮੰਗਾਂ ਜੇਕਰ ਪੰਜਾਬ ਸਰਕਾਰ ਵੱਲੋਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਆਉਣ ਵਾਲੇ ਸਮੇਂ ਦੇ ਵਿੱਚ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ।