ਪੰਜਾਬ ਅਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚੇ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੀਤਾ ਪ੍ਰਦਰਸ਼ਨ
ਪਟਿਆਲਾ ਵਿਖੇ ਰੈਲੀ ਦੌਰਾਨ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਖਿਲਾਫ ਜ਼ਿਲ੍ਹੇ ਵਿੱਚ ਪੰਜਾਬ ਅਤੇ ਯੂ ਟੀ ਮੁਲਾਜਮ ਸੰਘਰਸ਼ ਮੋਰਚੇ ਵੱਲੋ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮਾਂ ਨੇ ਕਿਹਾ ਕਿ ਮਿਡ ਡੇ ਮੀਲ ਵਰਕਰ, ਆਸ਼ਾ ਵਰਕਰ, ਅਧਿਆਪਕ,ਬਿਜਲੀ ਬੋਰਡ ਦੇ ਮੁਲਾਜਮ ਅਤੇ ਹੋਰ ਵੀ ਵੱਖ ਵੱਖ ਵਿਭਾਗਾਂ ਦੇ ਮੁਲਾਜਮ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਪਰ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਤੇ ਲਾਠੀਚਾਰਜ ਕੀਤੀ ਗਈ ਜੋ ਕਿ ਬਹੁਤ ਹੀ ਨਿਰਾਸ਼ਾਜਨਕ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।