ਮੋਗਾ ਵਿੱਚ ਕਾਂਗਰਸ-ਅਕਾਲੀਆਂ ਨੂੰ ਵੱਡਾ ਝਟਕਾ - ਆਪ ਉਮੀਦਵਾਰ ਡਾਕਟਰ ਅਮਨਦੀਪ ਕੌਰ ਅਰੋੜਾ
ਮੋਗਾ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022 ) ਨੂੰ ਲੈਕੇ ਚੋਣ ਦੰਗਲ ਭਖ ਚੁੱਕਿਆ ਹੈ। ਪੰਜਾਬ ਦੇ ਮੋਗਾ ਸ਼ਹਿਰ ਵਿੱਚ ਕਰੀਬ 45 ਪਰਿਵਾਰ ਆਮ ਆਦਮੀ ਪਾਰਟੀ ਸ਼ਾਮਿਲ ਹੋਏ ਹਨ। ਅਕਾਲੀ ਦਲ ਅਤੇ ਕਾਂਗਰਸ ਵਿੱਚੋਂ ਆਏ ਇੰਨ੍ਹਾਂ ਪਰਿਵਾਰਾਂ ਵਿੱਚ ਸਾਬਕਾ ਅਤੇ ਮੌਜੂਦਾ ਪੰਚ ਅਤੇ ਸਰਪੰਚ ਹਨ। ਆਮ ਆਦਮੀ ਪਾਰਟੀ ਦੇ ਦਫ਼ਤਰ ਵਿਚ ਪਹੁੰਚ ਕੇ ਇੰਨ੍ਹਾਂ ਲੋਕਾਂ ਨੇ ਪਾਰਟੀ ਦਾ ਸਮਰਥਨ ਕੀਤਾ। ਆਪ ਉਮੀਦਵਾਰ ਡਾਕਟਰ ਅਮਨਦੀਪ ਕੌਰ ਅਰੋੜਾ (AAP candidate Dr. Amandeep Kaur Arora) ਨੇ ਸਿਰਪਾਓ ਪਾ ਕੇ ਪਰਿਵਾਰਾਂ ਦਾ ਆਪਣੀ ਪਾਰਟੀ ਵਿੱਚ ਸੁਆਗਤ ਕੀਤਾ ਗਿਆ ਹੈ। ਇਸ ਮੌਕੇ ਆਪ ਉਮੀਦਵਾਰ ਨੇ ਦੱਸਿਆ ਕਿ ਆਪ ਦੀਆਂ ਨੀਤੀਆਂ ਨੂੰ ਦੇਖਦੇ ਹੋਏ ਅਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇੰਨ੍ਹਾਂ ਸਾਰੇ ਲੋਕਾਂ ਦਾ ਆਪਣੀ ਪਾਰਟੀ ਵਿੱਚ ਸ਼ਾਮਿਲ ਹੋਣ ’ਤੇ ਸਵਾਗਤ ਕਰਦੇ ਹਾਂ।