ਬਿਕਰਮ ਮਜੀਠੀਆ ਕਿਉਂ ਹੋਏ ਭਾਵੁਕ ਤੇ ਜੋੜੇ ਹੱਥ? - ਪੰਜਾਬ ਵਿਧਾਨਸਭਾ ਚੋਣਾਂ 2022
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਪਹਿਲਾਂ ਵਿਧਾਨ ਸਭਾ ਹਲਕਾ ਮਜੀਠਾ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨ ਦਾ ਫ਼ੈਸਲਾ ਲਿਆ ਸੀ ਪਰ ਬਿਕਰਮ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਹੁਣ ਉਹ ਵਿਧਾਨ ਸਭਾ ਹਲਕਾ ਮਜੀਠਾ ਤੋਂ ਚੋਣ ਨਹੀਂ ਲੜਨਗੇ ਤੇ ਇਸ ਵਾਰ ਮਜੀਠਾ ਹਲਕਾ ਤੋਂ ਉਨ੍ਹਾਂ ਦੀ ਪਤਨੀ ਗਿਨੀਵ ਕੌਰ ਚੋਣ ਲੜਨਗੇ। ਇਸ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਦੇ ਨਾਲ ਹਲਕਾ ਮਜੀਠਾ ਦੇ ਲੋਕ ਵੀ ਮੌਜੂਦ ਰਹੇ ਹਨ। ਇਸ ਦੌਰਾਨ ਉਨ੍ਹਾਂ ਭਾਵੁਕ ਹੋ ਕੇ ਸਾਰਿਆਂ ਦੇ ਸਾਹਮਣੇ ਹੱਥ ਜੋੜ ਕਿਹਾ ਕਿ ਉਨ੍ਹਾਂ ਆਪਣੇ ਹਲਕੇ ਦੇ ਲੋਕਾਂ ਸਹਿਮਤੀ ਤੋਂ ਬਾਅਦ ਇਹ ਫੈਸਲਾ ਲਿਆ ਹੈ ਕਿ ਉਨ੍ਹਾਂ ਦੀ ਪਤਨੀ ਮਜੀਠਾ ਹਲਕੇ ਤੋਂ ਚੋਣ ਲੜਨਗੇ ਅਤੇ ਉਹ ਖੁਦ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਚੋਣ ਮੈਦਾਨ ਵਿੱਚ ਨਿੱਤਰਨਗੇ।