ਭਾਜਪਾ ਦਾ ਵੱਡਾ ਆਗੂ ਸਮਰਥਕਾਂ ਸਮੇਤ ਕਾਂਗਰਸ ’ਚ ਸ਼ਾਮਲ - ਪੰਜਾਬ ਭਾਜਪਾ ਕਾਰਜਕਾਰਨੀ ਦੇ ਮੈਂਬਰ ਰਣਜੀਤ ਸਿੰਘ ਕਾਹਲੋਂ
ਗੁਰਦਾਸਪੁਰ: ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਰਾਜਨੀਤਕ ਪਾਰਟੀਆਂ ਵਿੱਚ ਜੋੜ ਤੋੜ ਦਾ ਸਿਲਸਿਲਾ ਜਾਰੀ ਹੈ। ਗੁਰਦਾਸਪੁਰ ਵਿੱਚ ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਭਾਜਪਾ ਕਾਰਜਕਾਰਨੀ ਦੇ ਮੈਂਬਰ ਰਣਜੀਤ ਸਿੰਘ ਕਾਹਲੋਂ ਆਪਣੇ ਸਮਰਥਕਾਂ ਸਮੇਤ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਭਾਜਪਾ ਨੂੰ ਛੱਡ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ’ਤੇ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਆਪਣੇ ਸਿਧਾਂਤਾਂ ਤੋਂ ਭਟਕ ਚੁੱਕੀ ਹੈ ਜਿਸ ਕਰਕੇ ਉਨ੍ਹਾਂ ਨੂੰ ਭਾਜਪਾ ਛੱਡਣੀ ਪਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦਾਸਪੁਰ ਪਹੁੰਚੇ ਪ੍ਰਤਾਪ ਬਾਜਵਾ ਨੇ ਪੰਜਾਬ ਭਾਜਪਾ ਕਾਰਜਕਾਰਨੀ ਦੇ ਮੈਂਬਰ ਰਣਜੀਤ ਸਿੰਘ ਕਾਹਲੋਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਕਾਂਗਰਸ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਨੂੰ ਬਿਲਕੁਲ ਨਕਾਰ ਚੁੱਕੇ ਹਨ ਇਸ ਲਈ ਭਾਜਪਾ ਦੇ ਵੱਡੇ ਆਗੂ ਵੀ ਭਾਜਪਾ ਨੂੰ ਛੱਡ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ।