ਕਾਂਗਰਸ ਉਮੀਦਵਾਰ ਕੁਸ਼ਲਦੀਪ ਕਿੱਕੀ ਢਿੱਲੋਂ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ - Congress candidate from Faridkot
ਫਰੀਦਕੋਟ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਚੋਣ ਅਖਾੜਾ ਭੱਖ਼ਿਆ ਹੋਇਆ ਹੈ। ਮਾਰਕਫੈਡ ਦੇ ਚੇਅਰਮੈਨ ਅਤੇ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਵਿਧਾਨ ਸਭਾ ਚੋਣਾਂ ਲਈ ਕਾਂਗਰਸੀ ਉਮੀਦਵਾਰ ਵਜੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਕੋਵਿਡ ਪਾਬੰਦੀਆਂ ਦੀ ਪਾਲਣਾ ਕਰਦਿਆਂ ਕਿੱਕੀ ਢਿੱਲੋਂ ਨੇ ਬਿਨ੍ਹਾਂ ਕੋਈ ਇਕੱਠ ਕੀਤੇ ਹੀ ਪਹਿਲਾਂ ਟਿੱਲਾ ਬਾਬਾ ਫ਼ਰੀਦ ਵਿਖੇ ਮੱਥਾ ਟੇਕਿਆ, ਫਿਰ ਐਸ.ਡੀ.ਐਮ. ਫ਼ਰੀਦਕੋਟ ਦੇ ਦਫ਼ਤਰ ਜਾ ਕੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਕਿੱਕੀ ਢਿੱਲੋਂ ਫ਼ਰੀਦਕੋਟ ਹਲਕੇ ਵਿਚੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲੇ ਸਭ ਤੋਂ ਪਹਿਲੇ ਉਮੀਦਵਾਰ ਬਣ ਗਏ ਹਨ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।