ਆਪ ਦੇ ਜ਼ਿਲ੍ਹਾ ਵਾਇਸ ਪ੍ਰਧਾਨ ਵੱਲੋਂ ਅਸਤੀਫਾ - ਆਪ ਦਾ ਜ਼ਿਲ੍ਹਾ ਵਾਇਸ ਪ੍ਰਧਾਨ ਸੰਯੁਕਤ ਸਮਾਜ ਮੋਰਚੇ ਵਿੱਚ ਸ਼ਾਮਿਲ
ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸਿਆਸੀ ਅਖਾੜਾ ਭਖ ਚੁੱਕਿਆ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਪਾਰਟੀਆਂ ਵਿੱਚ ਬਗਾਵਤੀ ਸੁਰਾਂ ਤੇਜ਼ ਹੋ ਰਹੀਆਂ ਹਨ। ਅੰਮ੍ਰਿਤਸਰ ਤੋਂ ਆਪ ਨੂੰ ਵੱਡਾ ਝਟਕਾ ਲੱਗਿਆ ਹੈ। ਆਪ ਦੇ ਜ਼ਿਲ੍ਹਾ ਵਾਇਸ ਪ੍ਰਧਾਨ ਐੱਸ ਸੀ ਵਿੰਗ ਰਜਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਅਸਤੀਫਾ ਦਿੰਦਿਆਂ ਆਪ ’ਤੇ ਟਿਕਟਾਂ ਪੈਸੇ ਦੇ ਕੇ ਦੇਣ ਦੇ ਇਲਜ਼ਾਮ ਲਗਾਏ ਹਨ। ਨਾਲ ਹੀ ਆਪ ਆਗੂ ਨੇ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਹ ਸੰਯੁਕਤ ਸਮਾਜ ਮੋਰਚਾ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਇਸਦੇ ਨਾਲ ਹੀ ਆਪ ਆਗੂ ਨੇ ਦੱਸਿਆ ਕਿ ਉਹ ਨੌਕਰੀ ਛੱਡ ਕੇ ਆਪ ਵਿੱਚ ਸ਼ਾਮਿਲ ਹੋਇਆ ਸੀ ਅਤੇ 2 ਸਾਲ ਹਲਕੇ ਵਿੱਚ ਕੰਮ ਕੀਤਾ ਪਰ ਪਾਰਟੀ ਨੇ ਉਨ੍ਹਾਂ ਨੂੰ ਅਣਗੌਲਿਆਂ ਕੀਤਾ ਹੈ।