ਸਰਕਾਰ ਬਣਨ ’ਤੇ ਪੰਜਾਬ ਤੋਂ ਚੱਲੇਗੀ ਆਪ ਦੀ ਸਰਕਾਰ - ਭਗਵੰਤ ਮਾਨ - Punjab government would run from Punjab
ਰੂਪਨਗਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸੂਬੇ ਦਾ ਸਿਆਸੀ ਮਾਹੌਲ ਗਰਮਾ ਚੁੱਕਿਆ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜੋਤ ਬੈਂਸ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਭਗਵੰਤ ਮਾਨ ਨੰਗਲ ਵਿਖੇ ਪਹੁੰਚੇ। ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨ ਉਨ੍ਹਾਂ ਦੇ ਚੋਣ ਪ੍ਰਚਾਰ ਵਿੱਚ ਸ਼ਾਮਿਲ ਹੋਏ। ਮੀਡੀਆ ਨਾਲ ਗੱਲਬਾਤ ਕਰਦੇ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਜੇ ਆਪ ਦੀ ਸਰਕਾਰ ਬਣਦੀ ਹੈ ਤਾਂ ਉਹ ਪੰਜਾਬ ਤੋਂ ਚੱਲੇਗੀ। ਨਾਲ ਹੀ ਉਨ੍ਹਾਂ ਪੰਜਾਬ ਕਾਂਗਰਸ ’ਤੇ ਜੰਮਕੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਕਿਤੇ ਚੰਨੀ ਨੂੰ ਤਲਬ ਕਰਦੀ ਹੈ ਤੇ ਕਿਤੇ ਜਾਖੜ ਅਤੇ ਨਵਜੋਤ ਸਿੱਧੂ ਨੂੰ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਕਾਂਗਰਸ ਚੱਲਦੀ ਹੈ ਨਾ ਕਿ ਆਮ ਆਦਮੀ ਪਾਰਟੀ ਚੱਲਦੀ ਹੈ। ਚੋਣ ਪ੍ਰਚਾਰ ਦੌਰਾਨ ਸੁਰੱਖਿਆ ਨੂੰ ਲੈਕੇ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਲਈ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ।