ਪੰਜਾਬ ਦੇ ਲੋਕ ਚਾਹੁੰਦੇ ਨੇ ਆਪ ਦੀ ਸਰਕਾਰ-ਜੈ ਕਿਸ਼ਨ ਰੋੜੀ - Punjab Assembly Elections 2022
ਹੁਸ਼ਿਆਰਪੁਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸਿਆਸਤ ਭਖਦੀ ਜਾ ਰਹੀ ਹੈ। ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੈ ਕਿਸ਼ਨ ਸਿੰਘ ਰੋੜੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਤੋਂ ਬਾਅਦ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਬੈਠੇ ਹਨ। ਰੋੜੀ ਨੇ ਕਿਹਾ ਕਿ ਪੰਜਾਬ ਵਿੱਚ 80 ਲੱਖ ਤੋਂ ਵੱਧ ਲੋਕ ਇਹ ਚਾਹੁੰਦੇ ਹਨ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ। ਨਾਲ ਹੀ ਉਨ੍ਹਾਂ ਕਿਹਾ ਕਿ ਜੇ ਵਿਧਾਨਸਭਾ ਚੋਣਾਂ ਦੇ ਨਜ਼ਦੀਕ ਸਰਵੇ ਕੀਤਾ ਜਾਵੇ ਤਾਂ ਇਨ੍ਹਾਂ ਆਂਕੜਿਆਂ ਵਿੱਚ ਵਾਧਾ ਹੋ ਸਕਦਾ ਹੈ।