ਕਾਂਗਰਸ 'ਚ CM ਵਿਵਾਦ ’ਤੇ ਸੁਖਬੀਰ ਬਾਦਲ ਦੀ ਜਾਖੜ ਨੂੰ ਨਸੀਹਤ - ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ
ਬਠਿੰਡਾ: ਜ਼ਿਲ੍ਹੇ ਦੇ ਵਿਧਾਨਸਭਾ ਹਲਕਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸੁਖਬੀਰ ਸਿੰਘ ਬਾਦਲ (Sukhbir Badal) ਨੇ ਕਿਹਾ ਕਿ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦਾ ਕਾਫਲਾ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਏ ਦਿਨ ਲੋਕ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਜਾਖੜ ਵੱਲੋਂ ਮੁੱਖ ਮੰਤਰੀ ਬਣਨ ਸਬੰਧੀ ਦਿੱਤੇ ਬਿਆਨ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨਾਲ ਧੱਕਾ ਹੋਇਆ ਹੈ ਅਤੇ ਉਸ ਨੂੰ ਕਾਂਗਰਸ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਮਜੀਠੀਆ ਦੀ ਪਤਨੀ ਨੂੰ ਚੋਣ ਲੜਾਉਣ ਦੇ ਮਾਮਲੇ ’ਤੇ ਬੋਲਦਿਆਂ ਕਿਹਾ ਕਿ ਪਾਰਟੀ ਨੇ ਇਹ ਫੈਸਲਾ ਸੋਚ ਸਮਝ ਕੇ ਲਿਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ 80 ਤੋਂ ਵੱਧ ਸੀਟਾਂ ਲੈ ਕੇ ਜਾਵੇਗਾ ਅਤੇ ਪੰਜਾਬ ਵਿੱਚ ਸਰਕਾਰ ਬਣਾਏਗਾ। ਇਸ ਮੌਕੇ ਸੁਖਬੀਰ ਬਾਦਲ ਵੱਲੋਂ ਭਗਵੰਤ ਮਾਨ ’ਤੇ ਵੀ ਨਿਸ਼ਾਨੇ ਸਾਧੇ ਗਏ ਹਨ।