ਫ਼ਰੀਦਕੋਟ 'ਚ ਨਜ਼ਰ ਆਇਆ ਪੰਜਾਬ ਬੰਦ ਦਾ ਅਸਰ, ਮੁਕੰਮਲ ਤੌਰ 'ਤੇ ਬਜ਼ਾਰ ਬੰਦ - ਮੁਕੰਮਲ ਤੌਰ 'ਤੇ ਬਜ਼ਾਰ ਬੰਦ
ਫ਼ਰੀਦਕੋਟ :ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਅੱਜ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਦੇ ਪੰਜਾਬ ਬੰਦ ਦੇ ਐਲਾਨ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫ਼ਰੀਦਕੋਟ ਵਿਖੇ ਪੰਜਾਬ ਬੰਦ ਦਾ ਅਸਰ ਵੇਖਣ ਨੂੰ ਮਿਲਿਆ। ਇਥੇ ਸ਼ਹਿਰ ਦੇ ਪ੍ਰਮੁੱਖ ਬਜ਼ਾਰ ਮੁਕੰਮਲ ਤੌਰ 'ਤੇ ਬੰਦ ਨਜ਼ਰ ਆਏ। ਸੂਬੇ ਭਰ ਦੇ ਕਿਸਾਨਾਂ ਵੱਲੋਂ ਖੇਤੀ ਬਿੱਲਾਂ ਦੇ ਖਿਲਾਫ ਰੋਸ ਮਾਰਚ, ਧਰਨੇ ਤੇ ਰੇਲ ਰੋਕੋ ਅੰਦੋਲਨ ਜਾਰੀ ਹੈ। ਇਸੇ ਕੜੀ 'ਚ ਸ਼ਹਿਰ ਦੇ ਵਪਾਰੀ ਵਰਗ ਵੀ ਦੁਕਾਨਾਂ ਬੰਦ ਰੱਖ ਕੇ ਕਿਸਾਨਾਂ ਦਾ ਭਰਪੂਰ ਸਾਥ ਦੇ ਰਿਹਾ ਹੈ।