ਪੰਜਾਬ ਬਜਟ 2020: ਕੀ ਹਨ ਰੂਪਨਗਰ ਦੇ ਕਿਸਾਨਾਂ ਦੀਆਂ ਮੰਗਾਂ?
28 ਫਰਵਰੀ ਨੂੰ ਪੰਜਾਬ ਦੇ ਖ਼ਜ਼ਾਨਾ ਮੰਤਰੀ ਵੱਲੋਂ ਬਜਟ ਪੇਸ਼ ਕੀਤਾ ਜਾਣਾ ਹੈ ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਕਈ ਮੰਗਾਂ ਰੱਖੀਆਂ ਜਾ ਰਹੀਆਂ ਹਨ। ਫਸਲਾਂ ਦਾ ਸਹੀ ਮੁੱਲ ਅਤੇ ਕਰਜ਼ਾ ਮੁਆਫੀ ਅੱਜ ਵੀ ਕਿਸਾਨਾਂ ਦੀਆਂ ਸਭ ਤੋਂ ਪ੍ਰਮੁੱਖ ਮੰਗਾਂ ਹਨ। ਇਸ ਦੇ ਨਾਲ ਹੀ ਕਿਸਾਨਾਂ ਨੇ ਮੰਗ ਕੀਤੀ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ।