ਦੇਸ਼ ਦੇ ਨਿਰਮਾਣ ਤੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਮਜ਼ਦੂਰਾਂ ਨੂੰ ਕੈਪਟਨ ਦਾ ਸਲਾਮ - ਕੈਪਟਨ ਦੀ ਵੀਡੀਓ ਸੰਦੇਸ਼
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਜ਼ਦੂਰਾਂ ਲਈ ਮਨਾਏ ਜਾਣ ਵਾਲੇ ਮਈ ਦਿਵਸ ਮੌਕੇ ਵੀਡੀਓ ਸਾਂਝੀ ਕਰ ਕਿਰਤੀ ਵਰਗ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਈ ਦਿਵਸ ਸਾਡੇ ਕਿਰਤੀ-ਵਰਗ ਦੀ ਆਬਾਦੀ ਦੇ ਸਖ਼ਤ ਮਿਹਨਤ ਅਤੇ ਕੁਰਬਾਨੀਆਂ ਦਾ ਜਸ਼ਨ ਮਨਾਉਣ ਦਾ ਮੌਕਾ ਹੈ। ਸਾਡੇ ਦੇਸ਼ ਵੱਲੋਂ ਕੀਤੀ ਗਈ ਤਰੱਕੀ ਲਈ ਅਸੀਂ ਸਾਰੇ ਮਿਹਨਤੀ ਮਜ਼ਦੂਰਾਂ ਦੇ ਰਿਣੀ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਕੋਵਿਡ-19 ਦੇ ਵਿਚਕਾਰ ਅਸੀਂ ਸਾਡੇ ਸਾਰੇ ਕੋਰੋਨਾ ਵਾਰੀਅਰਜ਼ ਦਾ ਵੀ ਧੰਨਵਾਦ ਕਰਦੇ ਹਾਂ।