ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ ਸੱਚਖੰਡ ਸ੍ਰੀ ਦਰਬਾਰ ਸਾਹਿਬ - ਅੰਮ੍ਰਿਤਸਰ
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੰਮ੍ਰਿਤਸਰ ਦੇ ਦੌਰੇ 'ਤੇ ਹਨ। ਜਿੱਥੇ ਉਨ੍ਹਾਂ ਵੱਲੋਂ ਸਭ ਤੋਂ ਪਹਿਲਾਂ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਗਈ ਅਤੇ ਉਸ ਤੋਂ ਬਾਅਦ ਭਾਰਤ ਦਾ ਸਭ ਤੋਂ ਵੱਡਾ ਮੇਲਾ ਪਾਇਟੈਕਸ ਮੇਲੇ ਵਿੱਚ ਵੀ ਸ਼ਿਰਕਤ ਕੀਤੀ ਗਈ। ਉੱਥੇ ਹੀ ਸਿਆਸੀ ਕਾਨਫਰੰਸਾਂ ਨੂੰ ਸੰਬੋਧਨ ਕਰਨ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਚਰਨਜੀਤ ਸਿੰਘ ਚੰਨੀ ਪਹੁੰਚੇ। ਉਥੇ ਹੀ ਉਨ੍ਹਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਵੀ ਮੌਜੂਦ ਰਹੇ। ਚਰਨਜੀਤ ਸਿੰਘ ਚੰਨੀ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਪ੍ਰਕਰਮਾ ਕਰ ਕੀਰਤਨ ਰਸ ਸਰਵਣ ਕੀਤਾ ਗਿਆ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਇਆ ਗਿਆ। ਚਰਨਜੀਤ ਸਿੰਘ ਚੰਨੀ ਵੱਲੋਂ ਪੱਤਰਕਾਰਾਂ ਨਾਲ ਦੂਰੀ ਬਣਾ ਬਣਾਈ ਰੱਖੀ ਗਈ ਅਤੇ ਕਿਸੇ ਵੀ ਸਵਾਲ ਦਾ ਜਵਾਬ ਚਰਨਜੀਤ ਸਿੰਘ ਚੰਨੀ ਵੱਲੋਂ ਨਹੀਂ ਦਿੱਤਾ ਗਿਆ।