ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ - punjab cm capt amarinder singh
ਰੋਪੜ ਵਿੱਚ ਆਏ ਹੜ੍ਹ ਤੋਂ ਬਾਅਦ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਰੋਪੜ ਪੁੱਜੇ। ਉਨ੍ਹਾਂ ਨੇ ਸਤਲੁਜ ਹੈੱਡਵਰਕਸ ਦੇ ਪੁਲ 'ਤੇ ਪਾਣੀ ਦਾ ਜਾਇਜ਼ਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਪਹਿਲਾ ਮੰਤਵ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਕਰਨਾ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਦੀ ਸਹਾਇਤਾ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਦੇ ਵਿੱਚ ਕਰੀਬ ਤਿੰਨ ਹਜ਼ਾਰ ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ ਅਤੇ ਬੇਘਰ ਹੋਏ ਹਨ। ਹੁਣ ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਨੁਕਸਾਨ ਪੀੜਤਾਂ ਦੀ ਮਦਦ ਵਾਸਤੇ ਕਿਹੜੀ ਰਾਸ਼ੀ ਜਾਰੀ ਕਰਦੀ ਹੈ ਅਤੇ ਇਸ ਲਈ ਲੋਕਾਂ ਨੂੰ ਕਿੰਨਾ ਇੰਤਜ਼ਾਰ ਕਰਨਾ ਪਏਗਾ।