ਪਿੰਡ ਅਕਾਲਗੜ੍ਹ ਵਾਸੀਆਂ ਦੀ ਪੰਜਾਬ ਕਾਂਗਰਸ ਸਪੋਕਸਪਰਸਨ ਨਿਮਿਸ਼ਾ ਮਹਿਤਾ ਨੇ ਸੁਣੀਆਂ ਮੁਸ਼ਕਿਲਾਂ - ਰਾਸ਼ਨ ਕਾਰਡ
ਗੜ੍ਹਸ਼ੰਕਰ: ਗੜ੍ਹਸ਼ੰਕਰ ਦੇ ਪਿੰਡ ਅਕਾਲਗੜ੍ਹ ਵਿਕੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਕਾਂਗਰਸ ਦੀ ਸਪੋਕਸਪਰਸਨ ਨਿਮਿਸ਼ਾ ਮਹਿਤਾ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਅਨੇਕਾ ਵਿਕਾਸ਼ ਕਾਰਜ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿੰਡ 'ਚ ਜਿਨ੍ਹਾਂ ਦੇ ਰਾਸ਼ਨ ਕਾਰਡ ਕੱਟੇ ਗਏ ਹਨ, ਉਹ ਜਲਦ ਹੀ ਬਣਾਏ ਜਾਣਗੇ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਦੀ ਮਦਦ ਨਾਲ ਬਣਨ ਵਾਲੇ ਪਖਾਨਿਆਂ ਦੀ ਸਮੱਸਿਆ ਦਾ ਵੀ ਹੱਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਬੱਸਾਂ 'ਚ ਮਹਿਲਾਵਾਂ ਦੇ ਮੁਫ਼ਤ ਬੱਸ ਸਫ਼ਰ ਦੇ ਐਲਾਨ ਨੂੰ ਲੈਕੇ ਸਰਕਾਰ ਦੀ ਸ਼ਲਾਘਾ ਵੀ ਕੀਤੀ।