ਪੰਜਾਬ ਕਰਫਿਊ: ਤਰਨ ਤਾਰਨ ਦੇ ਪਿੰਡ ਬਿੱਲਿਆ ਵਾਲਾ 'ਚ ਦਿਹਾੜੀਦਾਰ ਕਾਮਿਆਂ ਨੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ - ਪੰਜਾਬ ਕਰਫਿਊ
ਤਰਨ ਤਾਰਨ: ਪਿੰਡ ਬਿੱਲਿਆ ਵਾਲਾ ਵਿਖੇ ਆਟਾ ਦਾਲ ਸਕੀਮ ਤਹਿਤ ਕਣਕ ਅਤੇ ਕੋਰੋਨਾ ਵਾਇਰਸ ਦੇ ਚੱਲਦਿਆਂ ਸਰਕਾਰ ਵੱਲੋ ਭੇਜੀ ਰਾਹਤ ਸਮਗਰੀ ਨਾ ਮਿਲਣ ਦਾ ਹਵਾਲਾ ਦਿੰਦੇ ਹੋਏ ਪਿੰਡ ਵਾਸੀਆਂ ਨੇ ਪਿੰਡ ਦੀ ਪੰਚਾਇਤ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਪਿੰਡ ਵਾਸੀਆਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਲੱਗੇ ਕਰਫਿਊ ਕਾਰਨ ਉਨ੍ਹਾਂ ਦਾ ਕੰਮਕਾਜ ਠੱਪ ਪਿਆ ਹੈ। ਉੱਥੇ ਹੀ ਉਨ੍ਹਾਂ ਨੂੰ ਇਸ ਕਰਫਿਊ ਦੌਰਾਨ ਸਰਕਾਰ ਨੇ ਹਾਲੇ ਤੱਕ ਕੋਈ ਮਦਦ ਨਹੀਂ ਦਿੱਤੀ।