ਰਾਸ਼ਨ ਨਾ ਮਿਲਣ 'ਤੇ ਗ਼ਰੀਬ ਪਰਿਵਾਰਾਂ ਨੇ ਸਰਕਾਰ ਖ਼ਿਲਾਫ ਕੀਤੀ ਨਾਅਰੇਬਾਜ਼ੀ
ਤਰਨ ਤਾਰਨ: ਪਿੰਡ ਨੌਸ਼ਹਿਰਾ ਪੰਨੂੰਆਂ ਵਿੱਚ ਕੋਰੋਨਾ ਦੀ ਮਹਾਂਮਾਰੀ ਦੇ ਚੱਲਦੇ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਸਰਕਾਰ ਵੱਲੋਂ ਆਇਆ ਰਾਸ਼ਨ ਨਾ ਮਿਲਣ ਕਰਕੇ ਗਰੀਬ ਪਰਿਵਾਰਾਂ ਨੇ ਸਰਕਾਰ ਅਤੇ ਪੰਚਾਇਤ ਖ਼ਿਲਾਫ਼ ਪ੍ਰਦਰਸ਼ਨ ਕਰ ਵੀਡੀਓ ਸ਼ੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ। ਪੀੜਤ ਪਰਿਵਾਰਾਂ ਨੇ ਦੱਸਿਆ ਕਿ ਜਦ ਉਹ ਪਿੰਡ ਦੇ ਸਰਪੰਚ ਕੋਲੋਂ ਰਾਸ਼ਨ ਦੀ ਮੰਗ ਕਰਨ ਗਏ ਤਾਂ ਉਨ੍ਹਾਂ ਨੇ ਕਿਹਾ ਕਿ ਤੁਸੀਂ ਵੀਡੀਓ ਕਿਉਂ ਬਣਵਾਈ, ਤੁਹਾਡੇ 'ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਧਰ ਸਰਪੰਚ ਇਨ੍ਹਾਂ ਗੱਲਾਂ ਤੋਂ ਪੱਲਾ ਝਾੜਦੇ ਨਜ਼ਰ ਆਏ।