'5 ਨਵੰਬਰ ਦੇ ਧਰਨੇ ਲਈ ਪੰਜਾਬ ਦੇ ਕਿਸਾਨ ਪੂਰੀ ਤਰ੍ਹਾਂ ਤਿਆਰ'
ਸ੍ਰੀ ਮੁਕਤਸਰ ਸਾਹਿਬ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਲਾਇਆ ਧਰਨਾ ਲਗਾਤਾਰ ਜਾਰੀ ਹੈ। ਸ਼ਨੀਵਾਰ ਨੂੰ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ 5 ਨਵੰਬਰ ਦੇ ਧਰਨੇ ਦੇ ਸੱਦੇ ਲਈ ਪੰਜਾਬ ਅੰਦਰ ਤਾਂ ਪੂਰੀ ਤਿਆਰੀ ਹੈ। ਮੁਕੰਮਲ ਜਾਮ ਹੋਵੇਗਾ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀ ਕਸਰ ਲਈ ਉਹ 3 ਨਵੰਬਰ ਨੂੰ ਦਿੱਲੀ ਵਿੱਚ ਮੀਟਿੰਗ ਕਰ ਰਹੇ ਹਨ, ਜਿਸ ਦੌਰਾਨ ਦੇਸ਼ ਭਰ 'ਚ ਕਿਸਾਨ ਸੰਘਰਸ਼ ਦਾ ਏਜੰਡਾ ਲਿਆਂਦਾ ਜਾਵੇਗਾ। ਉਧਰ, ਲੋਕ ਗਾਇਕ ਹਰਿੰਦਰ ਸੰਧੂ ਨੇ ਕਿਹਾ ਕਿ ਭਾਵੇਂ ਸੰਘਰਸ਼ ਲੰਬਾ ਹੋ ਰਿਹਾ ਹੈ ਪਰ ਉਹ ਹਮੇਸ਼ਾ ਸੰਘਰਸ਼ ਵਿੱਚ ਕਿਸਾਨਾਂ ਦੇ ਨਾਲ ਹਨ।