ਪੰਜਾਬ ਸਰਕਾਰ ਅਤੇ ਸਕੂਲ ਮੈਨੇਜਮੇਂਟ ਕਰ ਰਹੀ ਬੱਚਿਆ ਦੇ ਭਵਿੱਖ ਨਾਲ ਖਿਲਵਾੜ- ਮਾਪੇ
ਤ੍ਰਿਪੜੀ ਏਰਿਆ ਦੇ ਵਿੱਚ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਬਾਹਰ ਬੱਚਿਆਂ ਦੇ ਮਾਪਿਆਂ ਵੱਲੋਂ ਜੰਮ ਕੇ ਹੰਗਾਮਾ ਕੀਤਾ ਗਿਆ। ਮਾਪਿਆਂ ਨੇ ਪੰਜਾਬ ਸਰਕਾਰ ਅਤੇ ਸਕੂਲ ਮੈਨੇਜਮੇਂਟ ਦੇ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਕਰ ਰਹੇ ਬੱਚਿਆ ਦੇ ਮਾਪਿਆਂ ਨੇ ਕਿਹਾ ਕਿ ਸਕੂਲ ਮੈਨੇਜਮੇਂਟ ਵੱਖ ਵੱਖ ਤਰ੍ਹਾਂ ਦੀ ਫੀਸ ਲੈ ਰਹੀ ਹੈ। ਕੋਰੋਨਾ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਪਿਆਂ ਦਾ ਕਹਿਣਾ ਹੈ ਕਿ ਉਹ ਟਿਊਸ਼ਨ ਫੀਸ ਤੋਂ ਇਲਾਵਾ ਹੋਰ ਕੋਈ ਫੀਸ ਨਹੀਂ ਦੇਣਗੇ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਅਤੇ ਸਕੂਲ ਬੱਚਿਆ ਦੇ ਭਵਿੱਖ ਨਾਲ ਖਿਲਵਾੜ ਕਰ ਰਹੇ ਹਨ। ਮਾਪਿਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਜਿਹਾ ਹੀ ਚਲਦਾ ਰਿਹਾ ਤਾਂ ਉਹ ਧਰਨਾ ਲਗਾਉਣ ਲਈ ਮਜਬੂਰ ਹੋ ਜਾਣਗੇ।