ਹੜ੍ਹ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਰਹੀ ਫ਼ੇਲ੍ਹ: ਕੁਲਤਾਰ ਸਿੰਘ ਸੰਧਵਾ - Kultar Singh Sandhwa
ਲੁਧਿਆਣਾ: ਆਮ ਆਦਮੀ ਪਾਰਟੀ ਦੇ ਆਗੂ ਕੁਲਤਾਰ ਸਿੰਘ ਸੰਧਵਾਂ ਲੁਧਿਆਣਾ ਪਹੁੰਚੇ ਜਿਥੇ ਉਨ੍ਹਾਂ ਇੱਕ ਪ੍ਰੈਸ ਕਾਨਫਰੰਸ ਦਾ ਸੰਬੋਧਨ ਕੀਤਾ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਵਾਰਾ ਪਸ਼ੂਆਂ ਦਾ ਮੁੱਦਾ ਕਾਫੀ ਗੰਭੀਰ ਹੈ ਜਿਸ ਨੂੰ ਉਹ ਵਿਧਾਨ ਸਭਾ 'ਚ ਕਈ ਵਾਰ ਚੁਕ ਚੁੱਕੇ ਹਨ, ਪਰ ਸਰਕਾਰ ਇਸ ਵੱਲ ਗੰਭੀਰਤਾ ਨਹੀਂ ਵਿਖਾ ਰਹੀ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਮੁਹਿੰਮ ਸ਼ੁਰੂ ਕਰੇਗੀ ਕਿਉਂਕਿ ਆਵਾਰਾ ਪਸ਼ੂਆਂ ਕਾਰਨ ਨਾ ਸਿਰਫ਼ ਕਿਸਾਨ ਸਗੋਂ ਸ਼ਹਿਰਾਂ 'ਚ ਆਮ ਲੋਕਾਂ ਦਾ ਵੀ ਨੁਕਸਾਨ ਹੋ ਰਿਹਾ ਹੈ, ਉਧਰ ਹੜ੍ਹਾਂ ਨੂੰ ਲੈ ਕੇ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਫ਼ੇਲ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪਾਣੀ ਨਹੀਂ ਹੈ ਅਤੇ ਦੂਜੇ ਪਾਸੇ ਪਾਣੀ ਨਾਲ ਫ਼ਸਲ ਖ਼ਰਾਬ ਹੋ ਰਹੀ ਹੈ।