ਸਰਕਾਰ ਮਜ਼ਦੂਰਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ: ਚੇਅਰਮੈਨ ਪੰਜਾਬ ਲੇਬਰ ਬੋਰਡ - punjab government
ਨਾਭਾ: ਪੰਜਾਬ ਸਰਕਾਰ ਵੱਲੋਂ ਲੇਬਰ ਕਾਮਿਆਂ ਦੀ ਸਹਾਇਤਾ ਵਾਸਤੇ ਪੰਜਾਬ ਲੇਬਰ ਵੈੱਲਫੇਅਰ ਬੋਰਡ ਵੱਲੋਂ ਲਾਲ ਕਾਪੀ ਧਾਰਕ ਮਜ਼ਦੂਰਾਂ ਲਈ ਮੈਡੀਕਲ ਸਹੂਲਤਾਂ, ਲੜਕੀਆਂ ਵਾਸਤੇ ਸ਼ਗਨ ਸਕੀਮ ਅਤੇ ਬੱਚਿਆਂ ਵਾਸਤੇ ਵਜੀਫ਼ੇ ਵੀ ਸਰਕਾਰ ਵੱਲੋਂ ਦਿੱਤੇ ਜਾ ਰਹੇ ਹਨ। ਪੰਜਾਬ ਲੇਬਰ ਵੈੱਲਫੇਅਰ ਬੋਰਡ ਦੇ ਚੇਅਰਮੈਨ ਹਰੀ ਸਿੰਘ ਟੌਹੜਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਰਕਾਰ ਮਜ਼ਦੂਰਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਬੋਰਡ ਨੇ 8 ਜ਼ਿਲ੍ਹਿਆਂ ਵਿੱਚ ਕਿਰਤੀ ਕਾਮਿਆਂ ਲਈ 1.20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ, ਜਿਸ ਤਹਿਤ ਲੌਕਡਾਊਨ ਦੌਰਾਨ ਮਜ਼ਦੂਰਾਂ ਦੇ ਖਾਤਿਆਂ ਵਿੱਚ 3-3 ਹਜ਼ਾਰ ਰੁਪਏ ਪਾਏ ਗਏ ਹਨ। ਇਸਤੋਂ ਇਲਾਵਾ ਹੋਰ ਵੀ ਕੇਸ ਆ ਰਹੇ ਹਨ, ਜਿਸ ਲਈ ਜ਼ਿਲ੍ਹਾ ਪੱਧਰ 'ਤੇ ਕਿਰਤੀਆਂ ਨੂੰ ਸਹੂਲਤਾਂ ਦੇਣ ਲਈ ਕਰੋੜਾਂ ਰੁਪਏ ਖਰਚੇ ਜਾਣਗੇ।