ਪੰਜਾਬ ਸਰਕਾਰ ਕਰ ਰਹੀ ਹੈ ਲੋਕਤੰਤਰ ਦਾ ਕਤਲ: ਭਗਵੰਤ ਮਾਨ - ਪੰਜਾਬ ਪ੍ਰਧਾਨ ਭਗਵੰਤ ਮਾਨ
ਫ਼ਤਿਹਗੜ੍ਹ ਸਾਹਿਬ: ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਦਾ ਬਿਗੁਲ ਵੱਜ ਚੁਕਿਆ ਹੈ। ਜਿੱਤ ਹਾਸਿਲ ਕਰਨ ਲਈ ਰਾਜਨੀਤਕ ਪਾਰਟੀਆਂ ਦੇ ਨੇਤਾ ਲੋਕਾਂ 'ਚ ਪਹੁੰਚ ਕਰ ਰਹੇ ਹਨ। ਅੱਜ ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਭਗਵੰਤ ਮਾਨ ਫ਼ਤਿਹਗੜ੍ਹ ਸਾਹਿਬ ਪਹੁੰਚੇ। ਮਾਨ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਪੰਜਾਬ ਸਰਕਾਰ ਸ਼ਰ੍ਹੇਆਮ ਲੋਕਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਉਮੀਦਵਾਰ ਸ਼ਹਿਰ ਜਾਂ ਵਾਰਡ ਦਾ ਵਿਕਾਸ ਕਰ ਸਕਦਾ ਹੈ ਉਸਨੂੰ ਹੀ ਵੋਟ ਦਿੱਤੀ ਜਾਵੇ। ਮਾਨ ਨੇ ਕਿਹਾ ਕਿ ਆਪ ਪਾਰਟੀ ਦੇ ਵੀ ਬਹੁਤ ਸਾਰੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰ ਦਿੱਤੇ ਹਨ, ਜੋ ਲੋਕਤੰਤਰ ਦਾ ਕਤਲ ਹੈ। ਖੇਤੀ ਕਾਨੂੰਨਾਂ ਤੇ ਬੋਲਦੇ ਹੋਏ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੀ ਗੱਲ ਮੰਨ ਲੈਣੀ ਚਾਹੀਦੀ ਹੈ ਤੇ ਇਹ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।