'ਨਰਮੇ ਦੀ ਖ਼ਰਾਬ ਹੋਈ ਫ਼ਸਲ ਲਈ ਪੰਜਾਬ ਸਰਕਾਰ ਜ਼ਿੰਮੇਵਾਰ'
ਮਾਨਸਾ: ਪੰਜਾਬ ਦੇ ਮਾਲਵੇ ਵਿੱਚ ਨਰਮੇ ਦੀ ਫ਼ਸਲ ਦੇ ਨੁਕਾਸਨ ਲਈ ਆਮ ਆਦਮੀ ਪਾਰਟੀ ਦੇ ਆਗੂ ਪ੍ਰਿੰਸੀਪਲ ਬੁੱਧਰਾਮ (Principal Buddharam) ਨੇ ਪੰਜਾਬ ਸਰਕਾਰ (Government of Punjab) ਨੂੰ ਜ਼ਿੰਮੇਵਾਰ (Responsible) ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਬੀਟੀ ਕਾਟਨ ਦੇ ਨਾਮ ‘ਤੇ ਵੱਡਾ ਬੀਜ ਘੁਟਾਲਾ ਹੋਇਆ ਹੈ, ਜਿਸ ਕਾਰਨ ਕਿਸਾਨਾਂ (farmers) ਦੇ ਨਰਮੇ ਦੀ ਫ਼ਸਲ ਬਿਲਕੁਲ ਤਬਾਹ ਹੋ ਚੁੱਕੀ ਹੈ। ਇਸ ਮੌਕੇ ਉਨ੍ਹਾਂ ਨੇ ਇਸ ਘੁਟਾਲੇ ਦੀ ਜਾਂਚ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਖ਼ਰਾਬ ਹੋਈ ਫ਼ਸਲ ਦਾ ਕਿਸਾਨਾਂ (farmers) ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ (CM) ਦਾ ਚਿਹਰਾ ਬਦਲਣ ਨਾਲ ਪੰਜਾਬ ਦੇ ਹਾਲਾਤ ਨਹੀਂ ਬਦਲ ਸਕਦੇ।