ਪੰਜਾਬ ਸਰਕਾਰ ਨੂੰ ਬਰਖਾਸਤ ਕੀਤਾ ਜਾਵੇ: ਮਨੋਹਰ ਲਾਲ ਖੱਟਰ - Prime Minister Narendra Modi
ਚੰਡੀਗੜ੍ਹ:ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਦੀ ਸੁਰੱਖਿਆ ਦੇ ਮਾਮਲੇ ਉਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Haryana Chief Minister Manohar Lal Khattar) ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਦੀ ਪੰਜਾਬ ਵਿਚ ਰੈਲੀ ਨੂੰ ਰੋਕਣਾ ਨਿੰਦਣਯੋਗ ਘਟਨਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਹੁਦੇ ਉਤੇ ਰਹਿਣਾ ਦਾ ਕੋਈ ਅਧਿਕਾਰ ਨਹੀਂ ਹੈ।ਉਨ੍ਹਾਂ ਨੇ ਕਿਹਾ ਹੈ ਕਿ ਪ੍ਰਧਾਨਮੰਤਰੀ ਦਾ ਰੂਟ ਗੁਪਤ ਹੁੰਦਾ ਹੈ ਪਰ ਰੂਟ ਬਾਰੇ ਜਾਣਕਾਰੀ ਲੀਕ ਕਿਵੇ ਹੋਈ? ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਦਾ ਫੈਲੀਅਰ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਰਾਸ਼ਟਰਪਤੀ ਨੂੰ ਬੇਨਤੀ ਕਰਦਾ ਹਾਂ ਕਿ ਪੰਜਾਬ ਸਰਕਾਰ ਭੰਗ ਕੀਤੀ ਜਾਵੇ।