ਪੰਜਾਬੀ ਬੋਲੀ ਦੇ ਹੱਕ ਵਿੱਚ ਆਈ ਸੂਬਾ ਸਰਕਾਰ ਤੇ ਲੋਕ ਖੁਸ਼
ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲਾਗੂ ਕਰਦਿਆਂ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ-ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨਾਂ ਦੇ ਸਾਈਨ ਬੋਰਡਾਂ ਅਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਭਾਸ਼ਾ ਵਿੱਚ ਲਿਖਣਾ ਲਾਜ਼ਮੀ ਕਰ ਦਿੱਤਾ ਹੈ। ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਫ਼ੈਸਲੇ ਨੂੰ ਲਾਗੂ ਕਰਨ ਸਬੰਧੀ ਉੱਚੇਰੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰਵਾ ਦਿੱਤਾ ਗਿਆ ਹੈ। ਪੰਜਾਬੀ ਮਾਂ ਬੋਲੀ ਲਈ ਪਿਛਲੇ ਦੋ ਦਹਾਕਿਆਂ ਤੋਂ ਕੰਮ ਕਰ ਰਹੇ ਗੈਰ ਸਰਕਾਰੀ ਸੰਸਥਾ ਪੰਜਾਬ ਜਾਗ੍ਰਿਤਿ ਮੰਚ ਨੇ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ।