'ਪੰਜਾਬ ਸਰਕਾਰ ਚੁੱਕੇਗੀ ਦਿਲੀਪ ਕੌਰ ਟਿਵਾਣਾ ਦੇ ਇਲਾਜ ਦਾ ਖਰਚਾ' - Punjab government to bear cost of dilip kaur tiwana medical treatment
ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਉੱਘੇ ਸਾਹਿਤਕਾਰ ਦਲੀਪ ਕੌਰ ਟਿਵਾਣਾ ਦਾ ਹਾਲ ਜਾਨਣ ਲਈ ਮੋਹਾਲੀ ਦੇ ਨਿੱਜੀ ਹਸਪਤਾਲ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਉਨ੍ਹਾਂ ਦਾ ਇਲਾਜ ਮੁਫ਼ਤ ਵਿੱਚ ਕਰਵਾਏਗੀ। ਜਾਣਕਾਰੀ ਲਈ ਦੱਸ ਦਈਏ, ਪਿਛਲੇ ਲੰਬੇ ਸਮੇਂ ਤੋਂ ਦਲੀਪ ਕੌਰ ਟਿਵਾਣਾ ਬਿਮਾਰ ਚੱਲ ਰਹੇ ਹਨ ਤੇ ਉਹ ਪਟਿਆਲਾ ਦੇ ਹਸਪਤਾਲ ਦੇ ਵਿੱਚ ਦਾਖ਼ਲ ਸਨ, ਜਿੱਥੋਂ ਉਨ੍ਹਾਂ ਨੂੰ ਮੋਹਾਲੀ ਵਿਖੇ ਰੈਫਰ ਕਰ ਦਿੱਤਾ ਗਿਆ। ਮੋਹਾਲੀ ਵਿਖੇ ਉਨ੍ਹਾਂ ਦੀ ਹਾਲਤ ਕਾਫ਼ੀ ਗੰਭੀਰ ਦੱਸੀ ਜਾ ਰਹੀ ਹੈ।