ਮੰਗਾਂ ਨੂੰ ਲੈ ਕੇ ਕੰਪਿਊਟਰ ਅਧਿਾਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ - ਰਾਜਪਾਲ ਪੰਜਾਬ ਵੱਲੋਂ ਨੋਟੀਫਿਕੇਸ਼ਨ
ਮਾਨਸਾ: ਕੰਪਿਊਟਰ ਅਧਿਆਪਕਾਂ ਨੇ ਮਾਨਸਾ 'ਚ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕਿਰਦਿਆਂ ਅਰਥੀ ਫੂਕ ਮੁਜ਼ਾਹਰਾ ਕੀਤਾ। ਮੁਜ਼ਾਹਰਾ ਕਰ ਰਹੇ ਅਧਿਆਪਕਾਂ ਦਾ ਕਹਿਣਾ ਕਿ ਸੂਬਾ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਲੰਬੇ ਸਮੇਂ ਤੋਂ ਲਟਕਾਇਆ ਜਾ ਰਿਹਾ ਹੈ ਤੇ ਜੇਕਰ ਸਰਕਾਰ ਵੱਲੋਂ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਪੰਜਾਬ ਪੱਧਰੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਕੰਪਿਊਟਰ ਅਧਿਆਪਕ ਆਗੂ ਅੰਮ੍ਰਿਤਪਾਲ ਗਰਗ ਅਤੇ ਜ਼ਫਰਦੀਨ ਖ਼ਾਨ ਨੇ ਕਿਹਾ ਕਿ ਸਾਲ 2010 ਦੇ ਵਿੱਚ ਰਾਜਪਾਲ ਪੰਜਾਬ ਵੱਲੋਂ ਨੋਟੀਫਿਕੇਸ਼ਨ ਦੇ ਤਹਿਤ ਸਰਕਾਰ ਨੇ ਉਨ੍ਹਾਂ ਨੂੰ ਭਰਤੀ ਕੀਤਾ ਸੀ ਅਤੇ 2011 ਵਿੱਚ ਉਨ੍ਹਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਸੀ। ਸਰਕਾਰ ਵੱਲੋਂ ਅਜੇ ਤੱਕ ਵੀ ਉਨ੍ਹਾਂ ਨੂੰ ਰੈਗੂਲਰ ਅਧਿਆਪਕਾਂ ਵਾਲੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ।