ਬੇਅਦਬੀ ਮਾਮਲਿਆਂ 'ਚ ਪੰਜਾਬ ਸਰਕਾਰ ਕਰ ਰਹੀ ਸਿਆਸਤ- ਚੁੱਘ - ਪ੍ਰਕਾਸ਼ ਸਿੰਘ ਬਾਦਲ
ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਬਣਾਈ ਗਈ ਨਵੀਂ ਐੱਸ.ਆਈ.ਟੀ ਵਲੋਂ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਹੈ। ਜਿਸ ਨੂੰ ਲੈਕੇ ਭਾਜਪਾ ਆਗੂ ਤਰੁਣ ਚੁੱਘ ਦਾ ਕਹਿਣਾ ਕਿ ਕਾਂਗਰਸ ਸਰਕਾਰ ਇਸ ਮਾਮਲੇ 'ਤੇ ਮਹਿਜ਼ ਸਿਆਸਤ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਵਾਰ-ਵਾਰ ਐੱਸ.ਆਈ.ਟੀ ਦਾ ਗਠਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ 1984 ਦੇ ਕਤਲੇਆਮ ਵਾਂਗ ਇਸ ਮਾਮਲੇ 'ਚ ਵੀ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲੇਗੀ।