ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਸਰਕਾਰ ਦੇਵੇ ਭਾਰਤ ਰਤਨ: ਖੇਡ ਮੰਤਰੀ - ਸਾਬਕਾ ਹਾਕੀ ਖਿਡਾਰੀ ਪਰਗਟ ਸਿੰਘ
ਚੰਡੀਗੜ੍ਹ: ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਅੰਤਿਮ ਵਿਦਾਈ ਦੇ ਵਿੱਚ ਸੈਕਟਰ 25 ਸ਼ਮਸ਼ਾਨ ਘਾਟ ਵਿਖੇ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਸਣੇ ਸਾਬਕਾ ਹਾਕੀ ਖਿਡਾਰੀ ਪਰਗਟ ਸਿੰਘ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਰਾਣਾ ਗੁਰਮੀਤ ਸੋਢੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਗਈ ਹੈ ਅਤੇ ਚਿੱਠੀ ਵਿੱਚ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੀ ਦੇਣ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਹੀ ਨਹੀਂ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਵੀ ਦੱਸਿਆ ਕਿ ਮੋਹਾਲੀ ਵਿਖੇ ਸਥਿਤ ਹਾਕੀ ਸਟੇਡੀਅਮ ਦਾ ਨਾਮ ਬਲਬੀਰ ਸਿੰਘ ਸੀਨੀਅਰ ਦੇ ਨਾਮ 'ਤੇ ਰੱਖਿਆ ਜਾਵੇਗਾ।