ਪੰਜਾਬ ਸਰਕਾਰ ਹਰ ਵਿਸ਼ੇ 'ਤੇ ਫੇਲ੍ਹ:ਦਲਜੀਤ ਚੀਮਾ - Punjab govt fails
ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਚੋਣ ਲੜਨ ਦੇ ਐਲਾਨ ਉੱਤੇ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵੀ ਪ੍ਰਕਾਸ਼ ਬਾਦਲ ਦੇ ਖਿਲਾਫ਼ ਚੋਣ ਲੜੀ ਸੀ ਜਿਸ ਵਿੱਚ ਕੈਪਟਨ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਜੇਕਰ ਸਾਧੂ ਸਿੰਘ ਧਰਮਸੋਤ ਅਕਾਲੀ ਦੇ ਖ਼ਿਲਾਫ਼ ਚੋਣ ਲੜਨ ਚਾਹੁੰਦੇ ਹਨ ਉਹ ਵੀ ਲੜ ਲੈਣ ਪਰ ਪਹਿਲਾਂ ਐਸਸੀ ਸਕਾਲਰਸ਼ਿਪ ਘੁਟਾਲੇ ਦੀ ਸੀਬੀਆਈ ਜਾਂਚ ਜ਼ਰੂਰ ਕਰਵਾਉਣ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਟਨ ਸਰਕਾਰ ਉੱਤੇ ਤੰਜ ਵੀ ਕੱਸੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 12,13 ਅਤੇ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ 100ਵੀਂ ਵਰ੍ਹੇਗੰਢ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏਗਾ ਜਿੱਥੇ ਪੂਰੀ ਅਕਾਲੀ ਲੀਡਰਸ਼ਿਪ ਸ਼ਾਮਲ ਹੋਵੇਗੀ