ਕੋਰੋਨਾ ਨਾਲ ਲੜਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਪ੍ਰਬੰਧ ਨਾਕਾਮ ਸਾਬਤ: ਆਪ ਆਗੂ - ਲੋਕਾਂ ਦੀ ਜਿੰਦਗੀ ਨਾਲ ਖਿਲਵਾੜ
ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ 'ਚ 'ਆਪ' ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ 'ਚ 'ਆਪ' ਪੰਜਾਬ ਦੇ ਜੁਆਇੰਟ ਸੈਕਟਰੀ ਡਾ.ਹਰਮਿੰਦਰ ਸਿੰਘ ਬਖ਼ਸ਼ੀ ਵਲੋਂ ਪੰਜਾਬ ਸਰਕਾਰ 'ਤੇ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਕੀਤੇ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵੈਕਸੀਨ ਲੈਣ ਲਈ ਅਡਵਾਂਸ ਅਦਾਇਗੀ ਹੀ ਨਹੀਂ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਕੋਰੋਨਾ ਦੇ ਚੱਲਦਿਆਂ ਸਾਵਧਾਨੀ ਵਰਤਦਿਆਂ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।