ਪੰਜਾਬ ਸਰਕਾਰ ਕੋਰੋਨਾ ਨਾਲ ਲੜਨ 'ਚ ਫੇਲ੍ਹ ਸਾਬਤ ਹੋਈ: ਆਪ ਆਗੂ - coronavirus update live
ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਤੋਂ ਆਪ ਆਗੂ ਡਾ. ਹਰਮਿੰਦਰ ਸਿੰਘ ਬਖਸ਼ੀ ਵਲੋਂ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦਾ ਕਹਿਣਾ ਕਿ ਕਾਂਗਰਸ ਸਰਕਾਰ ਕੋਰੋਨਾ ਨਾਲ ਲੜਾਈ 'ਚ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਕਿਸੇ ਵੀ ਤਰ੍ਹਾਂ ਦੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਮੰਗ ਕੀਤੀ ਕਿ ਜਦੋਂ ਦਿੱਲੀ ਦੀ ਸਰਕਾਰ ਲੋਕਾਂ ਨੂੰ ਕੋਰੋਨਾ ਦੇ ਚੱਲਦਿਆਂ ਸਹੂਲਤਾਂ ਦੇ ਸਕਦੀ ਹੈ ਤਾਂ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਵੀ ਦਿੱਲੀ ਦੀ ਤਰਜ 'ਤੇ ਸੂਬਾ ਵਾਸੀਆਂ ਨੂੰ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ।