ਪੰਜਾਬ ਸਰਕਾਰ ਨਹੀਂ ਦੇ ਰਹੀ ਜੀਐੱਸਟੀ ਦਾ ਪੈਸਾ: ਗੋਬਿੰਦ ਸਿੰਘ ਲੌਂਗੋਵਾਲ - 550 ਸਾਲਾ ਪ੍ਰਕਾਸ਼ ਪੁਰਬ
ਕੇਂਦਰ ਸਰਕਾਰ ਵੱਲੋਂ ਗੁਰੂ ਰਾਮਦਾਸ ਲੰਗਰ 'ਤੇ ਲਾਏ ਜਾ ਰਹੇ ਜੀਐੱਸਟੀ 'ਤੇ ਬੋਲਦੇ ਹੋਏ ਐੱਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੀਐਸਟੀ ਦੀ ਰਕਮ ਵਾਪਸ ਹੋ ਗਈ ਹੈ ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਉਹ ਰਕਮ ਵਾਪਸ ਨਹੀਂ ਮਿਲ ਰਹੀ ਹੈ। ਲੌਂਗੋਵਾਲ ਨੇ ਕਿਹਾ ਕਿ ਸੀਏ ਵੱਲੋਂ ਲਿਖਤੀ ਰੂਪ ਵਿੱਚ ਸੂਬਾ ਸਰਕਾਰ ਨੂੰ ਇਸ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ। ਜਾਣਕਾਰੀ ਤੋਂ ਬਾਅਦ ਵੀ ਸਰਕਾਰ ਨੇ ਇਸ ਨੂੰ ਅਮਲ 'ਚ ਨਹੀਂ ਲਿਆਂਦਾ ਹੈ। 550 ਸਾਲਾ ਪ੍ਰਕਾਸ਼ ਪੁਰਬ 'ਤੇ ਬੋਲਦੇ ਹੋਇ ਲੌਂਗੋਵਾਲ ਨੇ ਕਿਹਾ ਕਿ ਐੱਸਜੀਪੀਸੀ ਤੇ ਪੰਜਾਬ ਸਰਕਾਰ ਰਲ ਕੇ ਇਸ ਪੁਰਬ ਨੂੰ ਮਨਾਏਗੀ।