ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਦੇ ਸ਼ਾਪਿੰਗ ਮਾਲ, ਸਿਨੇਮਾ, ਜਿੰਮ ਅਤੇ ਕਲੱਬ ਬੰਦ ਕਰਨ ਦੇ ਆਦੇਸ਼ - coronavirus effect
ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਅਹਿਮ ਫੈਸਲਾ ਲਿਆ ਗਿਆ ਹੈ ਜਿੱਥੇ ਬੀਤੇ ਦਿਨੀਂ ਪੂਰੇ ਪੰਜਾਬ ਦੇ ਵਿੱਦਿਅਕ ਅਦਾਰੇ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ ਉਥੇ ਹੁਣ ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਵੱਲੋਂ ਪੰਜਾਬ ਭਰ ਦੇ ਵਿੱਚ ਸਿਨੇਮਾ, ਜਿੰਮ, ਸ਼ਾਪਿੰਗ ਮਾਲ ਅਤੇ ਕਲੱਬ ਵੀ 31 ਮਾਰਚ ਤੱਕ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਵਿੱਚ ਵੀ ਕੋਰੋਨਾ ਵਾਇਰਸ ਦਾ ਇੱਕ ਮਰੀਜ਼ ਪਾਇਆ ਗਿਆ ਹੈ ਜਿਸ ਦੇ ਇਹਤਿਹਾਤ ਵਜੋਂ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।