ਬਿਜਲੀ ਖ਼ਰੀਦ ਸਮਝੌਤਿਆਂ 'ਤੇ ਵਾਈਟ ਪੇਪਰ ਜਾਰੀ ਕਰੇਗੀ ਕੈਪਟਨ ਸਰਕਾਰ - ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਵਿਵਾਦਗ੍ਰਸਤ ਬਿਜਲੀ ਖ਼ਰੀਦ ਸਮਝੌਤਿਆਂ ਦੇ ਸਬੰਧ ਵਿੱਚ ਅਕਾਲੀਆਂ ਵੱਲੋਂ ਕੀਤੇ ਫ਼ਰੇਬ ਦਾ ਪਰਦਾਫਾਸ਼ ਕਰਨ ਲਈ ਉਨ੍ਹਾਂ ਦੀ ਸਰਕਾਰ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਵਾਈਟ ਪੇਪਰ ਲਿਆਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਵਾਈਟ ਪੇਪਰ ਪਿਛਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਪਾਵਰ ਪਲਾਂਟ ਸਥਾਪਤ ਕਰਨ ਸਬੰਧੀ ਕੀਤੇ ਸਮਝੌਤਿਆਂ ਨਾਲ ਜੁੜੇ ਸਾਰੇ ਦਸਤਾਵੇਜ਼ਾਂ ਦਾ ਖੁਲਾਸਾ ਕਰੇਗਾ। ਉਨ੍ਹਾਂ ਨੇ ਕਿਹਾ ਕਿ ਅਕਾਲੀਆਂ ਨੇ ਪਹਿਲਾਂ ਹੀ ਬਿਜਲੀ ਸਮਝੌਤਿਆਂ ਸਮੇਤ ਵੱਖ-ਵੱਖ ਮਾਰੂ ਕਦਮਾਂ ਰਾਹੀਂ ਸੂਬੇ ਦੇ ਅਰਥਚਾਰੇ ਦਾ ਭੱਠਾ ਬਿਠਾ ਕੇ ਰੱਖ ਦਿੱਤਾ ਹੈ।