ਪੰਜਾਬ-ਹਰਿਆਣਾ ਬਾਰ ਕੌਂਸਲ 6 ਸਤੰਬਰ ਤੱਕ ਬੰਦ - punjab-haryana bar council
ਚੰਡੀਗੜ੍ਹ: ਪੰਜਾਬ ਵਿੱਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਜਿਥੇ ਅਦਾਲਤਾਂ ਬੰਦ ਹਨ ਅਤੇ ਹਾਈ ਕੋਰਟ ਦੇ ਕਈ ਕਰਮਚਾਰੀ ਅਤੇ ਹੋਰ ਜੁਡੀਸ਼ੀਅਲ ਅਫ਼ਸਰ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਜਿਸ ਤੋਂ ਬਾਅਦ ਹਾਈ ਕੋਰਟ ਦੀ ਪ੍ਰਬੰਧਕ ਕਮੇਟੀ ਨੇ ਅਦਾਲਤਾਂ ਨੂੰ ਨਾ ਖੋਲ੍ਹਣ ਦਾ ਫ਼ੈਸਲਾ ਲਿਆ ਹੈ। ਜਿਸ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਬਾਰ ਕੌਂਸਲ ਨੂੰ 6 ਸਤੰਬਰ ਤੱਕ ਬੰਦ ਕਰ ਦਿੱਤਾ ਗਿਆ ਹੈ।