ਕਿਸਾਨ ਅੰਦੋਲਨ ਦੇ ਹੱਕ ਵਿੱਚ ਪੰਜਾਬ ਜਾਗ੍ਰਿਤੀ ਮੰਚ ਵੱਲੋਂ ਕੱਢਿਆ ਗਿਆ ਕੈਂਡਲ ਮਾਰਚ - candle march in jalandhar in feavour of farmers
ਜਲੰਧਰ: ਪੰਜਾਬ ਜਾਗ੍ਰਿਤੀ ਮੰਚ ਵੱਲੋਂ ਕਿਸਾਨਾਂ ਦੇ ਹੱਕ ਦੀ ਲੜਾਈ ਦੇ ਲਈ ਕੈਂਡਲ ਮਾਰਚ ਕੱਢਿਆ ਗਿਆ, ਜਿਸ ਵਿੱਚ ਬੱਚਿਆਂ ਤੋਂ ਲੈ ਕੇ ਨੌਜਵਾਨਾਂ ਨੇ ਕੈਂਡਲ ਮਾਰਚ ਵਿੱਚ ਭਾਗ ਲਿਆ। ਕੈਂਡਲ ਮਾਰਚ ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ ਤੋਂ ਲੈ ਕੇ ਭਗਵਾਨ ਵਾਲਮੀਕਿ ਚੌਕ ਤੱਕ ਕੱਢਿਆ ਗਿਆ। ਪੰਜਾਬ ਦੀਆਂ ਧੀਆਂ ਵੱਲੋਂ ਮੋਦੀ ਨੂੰ ਬੋਲੀਆਂ ਗਾ ਕੇ ਜਗਾਉਣ ਦੀ ਕੋਸ਼ਿਸ਼ ਕੀਤੀ ਗਈ ਪੰਜਾਬ ਜਾਗ੍ਰਿਤੀ ਮੰਚ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ਕਾਲੇ ਕਾਨੂੰਨ ਨੂੰ ਵਾਪਸ ਲੈਣਾ ਹੀ ਪਵੇਗਾ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਹੱਕ 'ਚ ਅੰਤ ਤਕ ਖੜ੍ਹੇ ਰਹਿਣਗੇ।