ਪੰਜਾਬ ਜਾਗ੍ਰਿਤੀ ਮੰਚ ਨੇ ਪੰਜਾਬੀ ਸਬੰਧੀ ਬਿੱਲ ਨਾ ਪਾਸ ਕਰਨ 'ਤੇ ਜਤਾਇਆ ਅਫਸੋਸ - Punjab jagriti manch
ਜਲੰਧਰ ਪ੍ਰੈਸ ਕਲੱਬ ਵਿੱਚ ਪੰਜਾਬ ਜਾਗ੍ਰਿਤੀ ਮੰਚ ਵੱਲੋਂ ਕਾਨਫਰੰਸ ਕਰਵਾਈ ਗਈ। ਇਸ ਕਾਨਫਰੰਸ ਵਿੱਚ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ 'ਚ ਸਰਕਾਰੀ ਅਤੇ ਗੈਰ ਸਰਕਾਰੀ ਬੋਰਡਾਂ ਤੇ ਦੂਜੀਆਂ ਭਾਸ਼ਾਵਾਂ ਸਮੇਤ ਸਭ ਤੋਂ ਉੱਪਰ ਪੰਜਾਬੀ ਭਾਸ਼ਾ ਲਿੱਖਣ ਜਾਣ ਦਾ ਬਿੱਲ ਪਾਸ ਨਾ ਹੋਣ 'ਤੇ ਅਫ਼ਸੋਸ ਜਤਾਇਆ ਹੈ। ਇਹ ਜਥੇਬੰਦੀ ਪੰਜਾਬੀ ਭਾਸ਼ਾ ਲਈ ਲੜ੍ਹਦੀ ਆ ਰਹੀ ਹੈ ਅਤੇ ਇਨ੍ਹਾਂ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਨੇ ਕਿਹਾ ਕਿ ਜੇ ਅਸੀਂ ਆਪਣੀ ਮਾਂ ਬੋਲੀ ਲਈ ਹੀ ਲੜ੍ਹ ਰਹੇ ਹਾਂ ਤਾਂ ਇਹ ਪੰਜਾਬੀਆਂ ਲਈ ਬਹੁਤ ਹੀ ਸ਼ਰਮ ਦੀ ਗੱਲ ਹੈ। ਉਨ੍ਹਾਂ ਦੀ ਮੰਗ ਹੈ ਕਿ ਵਿਧਾਨ ਸਭਾ ‘ਚ ਆਰਡੀਨੈਂਸ ਪੇਸ਼ ਕਰਕੇ ਇਸ ਬਿੱਲ ਨੂੰ ਪਾਸ ਕਰਾਇਆ ਜਾਵੇ।