ਪੰਜਾਬ-ਜੰਮੂ ਬਾਰਡਰ 'ਤੇ ਲੱਗੀਆਂ ਗੱਡੀਆਂ ਦੀਆਂ ਕਤਾਰਾਂ - ਕੋਰੋਨਾ ਮਹਾਂਮਾਰੀ
ਪਠਾਨਕੋਟ: ਕੋਰੋਨਾ ਮਹਾਂਮਾਰੀ ਕਾਰਨ ਲੱਗੇ ਲੌਕਡਾਊਨ ਤੋਂ ਬਾਅਦ ਹੁਣ ਸਰਕਾਰ ਵੱਲੋਂ ਛੋਟਾਂ ਦਿੱਤੀਆਂ ਗਈਆਂ ਹਨ। ਕਾਰੋਬਾਰ ਵੀ ਮੁੜ ਤੋਂ ਲੀਹ 'ਤੇ ਆ ਰਹੇ ਹਨ। ਯੂਪੀ, ਬਿਹਾਰ ਤੋਂ ਪ੍ਰਵਾਸੀ ਮਜ਼ਦੂਰ ਆਪਣੇ ਕੰਮਾਂ 'ਤੇ ਮੁੜਣ ਲਈ ਜੰਮੂ ਜਾ ਰਹੇ ਸਨ, ਪਰ ਜੰਮੂ ਕਸ਼ਮੀਰ ਪ੍ਰਸ਼ਾਸਨ ਵੱਲੋਂ ਪੰਜਾਬ ਜੰਮੂ ਬਾਰਡਰ ਸੀਲ ਕੀਤਾ ਹੋਇਆ ਹੈ। ਇਸ ਕਾਰਨ ਹੁਣ ਪ੍ਰਵਾਸੀ ਮਜ਼ਦੂਰ ਪੰਜਾਬ ਜੰਮੂ ਬਾਰਡਰ 'ਤੇ ਫਸੇ ਹੋਏ ਹਨ। ਪ੍ਰਵਾਸੀ ਮਜ਼ਦੂਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦਾ ਕੋਈ ਹੱਲ ਕੀਤਾ ਜਾਵੇ ਅਤੇ ਉਨ੍ਹਾਂ ਦੇ ਖਾਣੇ ਦਾ ਵੀ ਕੋਈ ਪ੍ਰਬੰਧ ਕੀਤਾ ਜਾਵੇ।