ਖੇਤੀ ਆਰਡੀਨੈਂਸਾਂ ਦਾ ਵਿਰੋਧ: 25 ਸਤੰਬਰ ਦੇ ਬੰਦ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਕਿਸਾਨ ਯੂਨੀਅਨ ਨੇ ਕੀਤੀ ਮੀਟਿੰਗ - ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ
ਮਾਨਸਾ: ਬਾਬਾ ਬੁਝਾ ਸਿੰਘ ਭਵਨ ਵਿਖੇ ਪੰਜਾਬ ਕਿਸਾਨ ਯੂਨੀਅਨ ਵੱਲੋਂ ਤਿੰਨ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ 25 ਸਤੰਬਰ ਨੂੰ ਸੂਬਾ ਪੱਧਰੀ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਕਰਨ ਲਈ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਰ ਰੋਜ ਕਿਸਾਨ ਵਿਰੋਧੀ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਇਨ੍ਹਾਂ ਦੀ ਉਦਾਹਰਣ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਆਰਡੀਨੈਂਸ ਜੋ ਕਿ ਕਿਸਾਨਾਂ ਨੂੰ ਖੇਤੀ ਵਿੱਚੋਂ ਬਾਹਰ ਕਰਨ ਦੀ ਮੁਕੰਮਲ ਚਾਲ ਤਹਿਤ ਲਿਆਂਦੇ ਗਏ ਹਨ। ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ ਵਿੱਚ 25 ਸਤੰਬਰ ਨੂੰ ਪੂਰੇ ਪੰਜਾਬ ਵਿੱਚ 10 ਕਿਸਾਨ ਜਥਬੰਦੀਆਂ ਵੱਲੋਂ ਮੁਕੰਮਲ ਬੰਦ ਦੇ ਸੱਦੇ ਨੂੰ ਮਜਬੂਤੀ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਮਾਂ ਇਹ ਆਰਡੀਨੈਂਸ ਨੂੰ ਰੱਦ ਨਹੀਂ ਕੀਤੇ ਜਾਂਦੇ। ਓਦੋਂ ਤੱਕ ਸੰਘਰਸ਼ ਜਾਰੀ ਰਹੇਗਾ।