ਹਾਥਰਸ ਜਬਰ ਜਨਾਹ ਮਾਮਲਾ: ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਡਾਇਰੈਕਟਰ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ - Hathras rape
ਜਲੰਧਰ: ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਡਾਇਰੈਕਟਰ ਮਨਵਿੰਦਰ ਸਿੰਘ ਲੱਕੀ ਵੱਲੋਂ ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਹੋਏ ਜਬਰ ਜਨਾਹ 'ਤੇ ਯੂਪੀ ਸਰਕਾਰ ਦੀ ਨਿੰਦਾ ਕਰਦੇ ਹੋਏ ਪ੍ਰੈੱਸ ਕਾਨਫਰੰਸ ਕੀਤੀ ਗਈ। ਹਾਥਰਸ ਵਿੱਚ ਹੋਏ ਮਨੀਸ਼ਾ ਨਾਲ ਜਬਰ ਜਨਾਹ ਤੋਂ ਬਾਅਦ ਪੂਰੇ ਦੇਸ਼ ਭਰ ਵਿੱਚ ਉੱਤਰ ਪ੍ਰਦੇਸ਼ ਦੀ ਸਰਕਾਰ ਖਿਲਾਫ਼ ਲੋਕਾਂ ਦਾ ਗੁੱਸਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਯੋਗੀ ਸਰਕਾਰ ਹਿੰਦੂਆਂ ਨੂੰ ਪਹਿਲ ਦਿੰਦੀ ਹੈ ਤਾਂ ਉਸ ਕੁੜੀ ਦਾ ਪੂਰੇ ਰੀਤੀ ਰਿਵਾਜ ਨਾਲ ਸਸਕਾਰ ਕਿਉਂ ਨਹੀਂ ਕੀਤਾ ਗਿਆ।