ਲੁਧਿਆਣਾ: ਪੰਜਾਬ ਦੇ ਵਿਧਾਇਕਾਂ ਦੀ ਮੁੱਖ ਮੰਤਰੀ ਨਾਲ ਹੋਈ ਵੀਡੀਓ ਕਾਨਫਰੰਸ - ਕੋੋਰੋਨਾ ਵਾਇਰਸ
ਲੁਧਿਆਣਾ: ਪੰਜਾਬ ਵਿੱਚ ਕਰਫਿਊ ਲਗਾਤਾਰ ਜਾਰੀ ਹੈ ਅਤੇ ਮੁੱਖ ਮੰਤਰੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਕਾਂਗਰਸੀ ਵਿਧਾਇਕਾਂ ਦੇ ਨਾਲ ਇੱਕ ਵਿਸ਼ੇਸ਼ ਵੀਡੀਓ ਕਾਨਫਰੰਸ ਰਾਹੀਂ ਬੈਠਕ ਕੀਤੀ। ਜਿਸ ਵਿੱਚ ਲੁਧਿਆਣਾ ਤੋਂ ਵਿਧਾਇਕ ਰਾਕੇਸ਼ ਪਾਂਡੇ, ਸੁਰਿੰਦਰ ਡਾਵਰ, ਕੁਲਦੀਪ ਵੈਦ ਅਤੇ ਪਾਇਲ ਵਿਧਾਨ ਸਭਾ ਹਲਕੇ ਤੋਂ ਵਿਧਾਇਕਾਂ ਨੇ ਹਿੱਸਾ ਲਿਆ। ਇਸ ਦੌਰਾਨ ਜਿੱਥੇ ਇਨ੍ਹਾਂ ਵਿਧਾਇਕਾਂ ਨੇ ਰਾਸ਼ਨ ਦੀ ਕਮੀ, ਸਪਲਾਈ ਦੀ ਘਾਟ, ਲੁਧਿਆਣਾ 'ਚ ਰਹਿੰਦੀ ਲੇਬਰ ਨੂੰ ਦਰਪੇਸ਼ ਮੁਸ਼ਕਲਾਂ ਦੇ ਮੁੱਦੇ ਚੁੱਕੇ, ਉੱਥੇ ਹੀ ਰਾਕੇਸ਼ ਪਾਂਡੇ ਨੇ ਕਿਹਾ ਕਿ ਆਪਸ ਵਿੱਚ ਤਾਲਮੇਲ ਦੀ ਕਾਫ਼ੀ ਕਮੀ ਹੈ, ਜਿਸ ਨੂੰ ਦੂਰ ਕਰਨ ਦੀ ਲੋੜ ਹੈ।