ਹੜਤਾਲ 'ਤੇ ਸੂਬੇ ਭਰ ਦੇ ਪੈਟਰੋਲ ਪੰਪ, ਲੋਕ ਪ੍ਰੇਸ਼ਾਨ - punjab petrol pumps
ਕਪੂਰਥਲਾ: ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ ਉੱਤੇ ਪੰਜਾਬ ਭਰ ਦੇ ਪੈਟਰੋਲ ਪੰਪ ਅੱਜ ਬੰਦ ਹਨ। ਇਸੇ ਤਹਿਤ ਸ਼ਹਿਰ ਕਪੂਰਥਲਾ ਵਿੱਚ ਸਾਰੇ ਪੈਟਰੋਲ ਪੰਪ ਬੰਦ ਰੱਖੇ ਗਏ। ਜਿਸ ਕਾਰਨ ਆਮ ਲੋਕਾਂ ਨੂੰ ਵੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਇੱਕ ਪੈਟਰੋਲ ਪੰਪ ਡੀਲਰ ਵੱਲੋਂ ਵਿੱਤੀ ਘਾਟੇ ਕਾਰਨ ਖ਼ੁਦਕੁਸ਼ੀ ਕੀਤੀ ਗਈ ਸੀ, ਜਿਸ ਦੇ ਰੋਸ ਵਜੋਂ ਪੰਜਾਬ ਦੇ ਪੈਟਰੋਲ ਪੰਪ ਡੀਲਰਾਂ ਨੇ ਅੱਜ ਸਮੁੱਚੇ ਪੰਜਾਬ ਭਰ ਅੰਦਰ ਹੜਤਾਲ ਦਾ ਐਲਾਨ ਕੀਤਾ ਹੋਇਆ ਹੈ। ਪੈਟਰੋਲ ਪੰਪ ਡੀਲਰਾਂ ਦਾ ਕਹਿਣਾ ਹੈ ਕਿ ਗੁਆਂਢੀ ਸੂਬਿਆਂ ਨਾਲੋਂ ਪੰਜਾਬ ਅੰਦਰ ਤੇਲ ਉੱਤੇ ਵੈਟ ਜ਼ਿਆਦਾ ਹੋਣ ਕਾਰਨ ਉਹ ਵਿੱਤੀ ਘਾਟੇ ਨਾਲ ਜੂਝ ਰਹੇ ਹਨ।