ਜਲੰਧਰ ਪੁਲਿਸ ਨੇ ਪੈਟਰੋਲ ਬੰਬ ਨਾਲ ਹਮਲਾ ਕਰਨ ਵਾਲੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ
ਜਲੰਧਰ: ਇੱਕ ਪਾਸੇ ਜਿੱਥੇ ਪੂਰੇ ਪੰਜਾਬ ਵਿੱਚ ਕਰਫਿਊ ਲੱਗਿਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਜਲੰਧਰ ਦੇ ਨੂਰਮਹਿਲ ਥਾਣੇ ਦੇ ਦੋ ਮੁਲਾਜ਼ਮਾਂ 'ਤੇ ਕਿਸੇ ਵਿਅਕਤੀ ਨੇ ਪੈਟਰੋਲ ਬੰਬ ਸੁੱਟਿਆ ਸੀ ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਐਸ.ਐਸ.ਪੀ ਨੇ ਦੱਸਿਆ ਕਿ 6 ਅਪ੍ਰੈਲ ਨੂੰ ਨੂਰਮਹਿਲ ਥਾਣੇ ਦੇ ਦੌ ਮੁਲਾਜ਼ਮਾਂ 'ਤੇ ਦੇਸ਼ ਰਾਜ ਨਾਮ ਦੇ ਵਿਅਕਤੀ ਨੇ ਪੈਟਰੋਲ ਬੰਬ ਸੁੱਟ ਕੇ ਹਮਲਾ ਕੀਤਾ ਸੀ ਜਿਸ ਨੂੰ ਪੁਲਿਸ ਹਿਰਾਸਤ ਚ ਲੈ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮ ਖਿਲਾਫ਼ ਧਾਰਾ 377 ਤੇ ਕਰਫਿਊ ਤੋੜਨ ਦੀ ਧਾਰਾ ਸਣੇ ਕਈ ਧਾਰਾਵਾਂ ਦਾ ਮਾਮਲਾ ਦਰਜ ਕਰ ਲਿਆ ਹੈ।