ਸੜਕ ਹਾਦਸਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਪੁਲਿਸ ਨੇ ਮਨਾਇਆ ਸੜਕ ਸਰੁੱਖਿਆ ਮਹੀਨਾ - ਪੰਜਾਬ ਪੁਲਿਸ ਨੇ ਮਨਾਇਆ ਸੜਕ ਸਰੁੱਖਿਆ ਮਹੀਨਾ
ਸ੍ਰੀ ਫ਼ਤਿਹਗੜ੍ਹ ਸਾਹਿਬ : ਦੇਸ਼ ਭਰ 'ਚ 17 ਜਨਵਰੀ ਤੋਂ 17 ਫਰਵਰੀ ਤੱਕ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹ ਹੈ। ਇਸ ਮੌਕੇ ਪੰਜਾਬ ਪੁਲਿਸ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਵੀ ਸੜਕ ਸੁਰੱਖਿਆ ਮਹੀਨਾ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਅਤੇ ਐਸਐਸਪੀ ਅਮਨੀਤ ਕੌਂਡਲ ਨੇ ਗੱਡੀਆਂ ਉੱਤੇ ਰਿਫਲੈਕਟਰ ਲਗਾ ਕੇ ਲੋਕਾਂ ਨੂੰ ਸੜਕ ਹਾਦਸਿਆਂ ਤੋਂ ਬਚਾਅ ਲਈ ਜਾਗਰੂਕ ਕੀਤਾ। ਵੱਖ-ਵੱਖ ਪ੍ਰੋਗਰਾਮਾਂ ਤਹਿਤ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ, ਸੜਕ ਸੁਰੱਖਿਆ, ਗੱਡੀਆਂ 'ਤੇ ਰਿਫਲੈਕਟਰ ਆਦਿ ਲਾ ਕੇ ਵੱਧ ਤੋਂ ਵੱਧ ਸੁਰੱਖਿਅਤ ਰਹਿਣ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਹੈ ਕਿ ਵੱਧ ਤੋਂ ਵੱਧ ਲੋਕਾਂ ਜਾਗਰੂਕ ਕੀਤਾ ਜਾ ਸਕੇ ਤੇ ਕਈ ਕੀਮਤੀ ਜਾਨਾਂ ਬਚਾਇਆਂ ਜਾ ਸਕਣ।
Last Updated : Feb 2, 2021, 4:23 PM IST