ਪੰਜਾਬ ਪੁਲਿਸ ਵੱਲੋਂ ਨਸ਼ੇ 'ਤੇ ਸ਼ਿਕੰਜਾ ਕੱਸਣ ਲਈ ਸਰਚ ਆਪਰੇਸ਼ਨ - search operation to stop drug peddling
ਮਕਬੂਲਪੁਰੇ 'ਚ ਪਿਛਲੇ ਕੁੱਝ ਸਾਲਾਂ ਵਿੱਚ ਸੈਂਕੜੇ ਹੀ ਨੌਜਵਾਨ ਨਸ਼ੇ ਕਾਰਨ ਮੌਤ ਦੀ ਨੀਂਦ ਸੌਂ ਚੁੱਕੇ ਹਨ ਤੇ ਇਹ ਇਲਾਕਾ ਨਸ਼ੇ ਦਾ ਗੜ੍ਹ ਮੰਨਿਆ ਜਾਂਦਾ ਹੈ। ਨਸ਼ੇ ਦੇ ਕਾਰੋਬਾਰ 'ਤੇ ਸ਼ਿਕੰਜਾ ਕੱਸਣ ਲਈ ਅੰਮ੍ਰਿਤਸਰ ਪੁਲਿਸ ਨੇ ਨਸ਼ੇ ਦੇ ਗੜ੍ਹ ਮੰਨੇ ਜਾਂਦੇ ਮਕਬੂਲਪੁਰੇ ਵਿੱਚ ਸਰਚ ਅਪਰੇਸ਼ਨ ਕੀਤਾ। ਇਸ ਸਰਚ ਅਭਿਆਨ ਵਿੱਚ 2 ਡੀ.ਐੱਸ.ਪੀ., 6 ਥਾਣਾ ਮੁੱਖੀ ਤੋਂ ਇਲਾਵਾ ਭਾਰੀ ਪੁਲਿਸ ਬਲ ਮੌਜੂਦ ਸੀ। ਇਸ ਸਬੰਧੀ ਏ.ਡੀ.ਸੀ.ਪੀ. ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਉਹ ਨਸ਼ੇ ਦੇ ਕਾਰੋਬਾਰ ਨੂੰ ਬੰਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਇਸੇ ਤਹਿਤ ਅੱਜ ਮਕਬੂਲਪੁਰਾ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰਕੇ ਸਰਚ ਆਪਰੇਸ਼ਨ ਕੀਤਾ ਗਿਆ। ਵਾਲੀਆ ਨੇ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ ਕੁੱਝ ਸ਼ੱਕੀ ਵਾਹਨ ਬਰਾਮਦ ਕੀਤੇ ਗਏ ਹਨ ਅਤੇ ਕੁਝ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਹੈ। ਇਨ੍ਹਾਂ ਨੌਜਵਾਨਾਂ ਨੂੰ ਪ੍ਰਸ਼ਾਸਨ ਦੀ ਮਦਦ ਨਾਲ ਨਸ਼ਾ ਛੁਡਾਊ ਕੇਂਦਰ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਜੇਕਰ ਨਸ਼ੇ ਦੇ ਕਾਰੋਬਾਰ ਵਿੱਚ ਕੋਈ ਪੁਲਿਸ ਮੁਲਾਜ਼ਮ ਕਾਬੂ ਆਇਆ ਤਾਂ ਉਸ ਦੇ ਖਿਲਾਫ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
TAGGED:
ਮਕਬੂਲਪੁਰਾ ਨਸ਼ੇ ਦਾ ਗੜ